Guru ki bani - BEST GK SSC

PREPARE FOR ALL GOVT EXAM AND CHECK NEW JOB OPENING

Responsive Ads Here

Post Top Ad

Your Ad Spot

Sunday 24 December 2017

Guru ki bani

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

(ਅੰਗ : ੭੧੫)

ਵਿਆਖਿਆ :

ਟੋਡੀ ਮਹਲਾ ੫ ॥
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿੱਚ ਝੱਲਾ ਹੋਇਆ ਰਹਿੰਦਾ ਹੈ । ਇਸ ਹਿਰਦੇ ਨੂੰ ਮਹਾਰਾਜ ਪ੍ਰਭੂ ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿੱਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ ।ਰਹਾਉ। ਹੇ ਭਾਈ! ਮੋਹ ਵਿੱਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨ੍ਹਾਂ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ । ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ । ਹੇ ਦਾਸ ਨਾਨਕ! ਆਖ, ਮਹਾਰਾਜ ਦੇ ਖ਼ਜ਼ਾਨੇ ਵਿੱਚੋਂ ਜਿਸ ਦੇ ਭਾਗਾਂ ਵਿੱਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿੱਚ ਨਹੀਂ ਪੈਂਦਾ ।੨।੨।੧੯।

No comments:

Post a Comment

Post Top Ad

Your Ad Spot